ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਐਲਾਨ ਕੀਤਾ ਹੈ, ਕਿ ਸੰਯੁਕਤ ਰਾਜ ਅਮਰੀਕਾ ਨੇ ਈਰਾਨ ਵਿੱਚ ਵੱਡੀ ਜੰਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਟਰੰਪ ਦਾ ਇਹ ਬਿਆਨ ਇਜ਼ਰਾਈਲ ਵੱਲੋਂ ਈਰਾਨ ‘ਤੇ ਕੀਤੇ ਗਏ ਹਵਾਈ ਹਮਲਿਆਂ ਤੋਂ ਤੁਰੰਤ ਬਾਅਦ ਆਇਆ ਹੈ। ਟਰੰਪ ਦੇ ਇਸ ਐਲਾਨ ਦਾ ਮਤਲਬ ਇਹ ਹੈ, ਕਿ ਹੁਣ ਅਮਰੀਕੀ ਫੌਜਾਂ ਸਿੱਧੇ ਤੌਰ ‘ਤੇ ਈਰਾਨ ਵਿਰੁੱਧ ਜੰਗ ਦੇ ਮੈਦਾਨ ਵਿੱਚ ਉਤਰ ਚੁੱਕੀਆਂ ਹਨ। ਇਸ ਫੈਸਲੇ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ, ਅਤੇ ਮੱਧ ਪੂਰਬ ਵਿੱਚ ਵੱਡੇ ਪੱਧਰ ‘ਤੇ ਜੰਗ ਦਾ ਖਤਰਾ ਪੈਦਾ ਹੋ ਗਿਆ ਹੈ। ਅਮਰੀਕਾ ਤੇ ਇਜ਼ਰਾਇਲ ਨੇ ਈਰਾਨ ‘ਤੇ ਹਵਾਈ ਅਤੇ ਸਮੁੰਦਰੀ ਰਸਤੇ ਰਾਹੀਂ ਹਮਲੇ ਸ਼ੁਰੂ ਕਰ ਦਿੱਤੇ ਹਨ।

