ਅਮਰੀਕਾ ਵਿੱਚ ਪਹਿਲੇ ਸਿੱਖ ਵਿਧਾਇਕ ਬਣੇ ਭਾਰਤੀ ਮੂਲ ਦੇ ਜੋਤ ਸਿੰਘ, ਜਾਰਜੀਆ ਦੀ ਪ੍ਰਤੀਨਿਧੀ ਸਭਾ ਲਈ ਸ਼ਾਨਦਾਰ ਜਿੱਤ ਕੀਤੀ ਦਰਜ !

0
7

ਅਮਰੀਕਾ ਦੀਆਂ ਮੱਧਕਾਲੀ ਚੋਣਾਂ ਵਿੱਚ ਭਾਰਤੀ ਮੂਲ ਦੇ ਸਿੱਖ ਜੋਤ ਸਿੰਘ ਨੇ ਇਤਿਹਾਸ ਰਚ ਦਿੱਤਾ ਹੈ। ਉਹ ਜਾਰਜੀਆ ਰਾਜ ਦੀ ਪ੍ਰਤੀਨਿਧੀ ਸਭਾ ਲਈ ਚੁਣੇ ਜਾਣ ਵਾਲੇ ਪਹਿਲੇ ਸਿੱਖ ਬਣ ਗਏ ਹਨ। ਯੇਲ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਜੋਤ ਸਿੰਘ ਨੇ 3 ਨਵੰਬਰ ਨੂੰ ਹੋਈਆਂ ਚੋਣਾਂ ਵਿੱਚ ਜਾਰਜੀਆ ਦੇ ਹਾਊਸ ਡਿਸਟ੍ਰਿਕਟ 97 ਤੋਂ ਸ਼ਾਨਦਾਰ ਜਿੱਤ ਹਾਸਲ ਕੀਤੀ।

ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋਤ ਸਿੰਘ ਨੂੰ ਕੁੱਲ 68 ਫ਼ੀਸਦੀ ਵੋਟਾਂ (13,820) ਮਿਲੀਆਂ, ਜਦਕਿ ਉਨ੍ਹਾਂ ਦੇ ਰਿਪਬਲਿਕਨ ਵਿਰੋਧੀ ਯਾਸੀਨ ਮੋਘਾਜੀ ਨੂੰ 32 ਫ਼ੀਸਦੀ (6,509) ਵੋਟਾਂ ਹੀ ਮਿਲ ਸਕੀਆਂ।

ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੇ ਸਿਹਤ ਸੇਵਾਵਾਂ, ਰਿਹਾਇਸ਼ ਦੀਆਂ ਵਧਦੀਆਂ ਕੀਮਤਾਂ ਅਤੇ ਪਰਿਵਾਰਾਂ ਦੀ ਆਰਥਿਕ ਸਥਿਤੀ ਨੂੰ ਆਪਣੀਆਂ ਮੁੱਖ ਤਰਜੀਹਾਂ ਦੱਸਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਜਾਰਜੀਆ ਦੀ ਵਿਭਿੰਨਤਾ ਹੀ ਇਸ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਹਰ ਵਿਅਕਤੀ ਨੂੰ ਤਰੱਕੀ ਕਰਨ ਦੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ।

ਜ਼ਿਕਰਯੋਗ ਹੈ ਕਿ ਮਈ 2026 ਵਿੱਚ ਹੋਈ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ ਵਿੱਚ ਵੀ ਜੋਤ ਸਿੰਘ ਨੇ ਜੈਕਸ ਲੌਰੈਂਟ ਨੂੰ ਹਰਾ ਕੇ ਆਪਣੀ ਉਮੀਦਵਾਰੀ ਪੱਕੀ ਕੀਤੀ ਸੀ। ਉਨ੍ਹਾਂ ਦੀ ਇਸ ਜਿੱਤ ਨੂੰ ਅਮਰੀਕੀ ਰਾਜਨੀਤੀ ਵਿੱਚ ਸਿੱਖ ਅਤੇ ਪੰਜਾਬੀ ਭਾਰਤੀ ਭਾਈਚਾਰੇ ਲਈ ਇੱਕ ਵੱਡੀ ਇਤਿਹਾਸਕ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਐੱਸਏ ਦੇ ਜਾਰਜੀਆ ਸੂਬੇ ਅੰਦਰ ਪਹਿਲਾ ਸਿੱਖ ਕਾਂਗਰਸਮੈਨ ਚੁਣੇ ਜਾਣ ’ਤੇ ਜੋਤ ਸਿੰਘ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ, ਕਿ ਅੱਜ ਸਿੱਖ ਆਪਣੀ ਮਿਹਨਤ, ਲਗਨ ਅਤੇ ਲੋਕਾਂ ’ਚ ਭਰੋਸੇ ਦੇ ਸਦਕਾ ਪੂਰੀ ਦੁਨੀਆ ਅੰਦਰ ਆਪਣੀ ਇੱਕ ਵਿਲੱਖਣ ਪਹਿਚਾਣ ਕਾਇਮ ਰੱਖਦਿਆਂ ਦੁਨੀਆਂ ‘ਚ ਆਪਣੀ ਇੱਕ ਵੱਖਰੀ ਥਾਂ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਜੋਤ ਸਿੰਘ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਇੱਕ ਚੰਗਾ ਰੁਤਬਾ ਹਾਸਲ ਕੀਤਾ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਾਰਜੀਆ ਤੋਂ ਕਾਂਗਰਸਮੈਨ ਜੋਤ ਸਿੰਘ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਦਾ ਸੱਦਾ ਵੀ ਦਿੱਤਾ ਹੈ।

#jotsingh#Georgia#sikhman#ProudMoment#saddatvusa

LEAVE A REPLY

Please enter your comment!
Please enter your name here