ਖਡੂਰ ਸਾਹਿਬ ਤੋਂ ਸੰਸਦ ਮੈਂਬਰ ਬਣੇ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਚਰਨ ਕੌਰ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਅਦਾਲਤ ਵੱਲੋਂ ਇੱਕ ਦਿਨ ਦੀ ਕਸਟਡੀ ਪੈਰੋਲ ਮਨਜ਼ੂਰ ਕੀਤੀ ਗਈ ਹੈ। ਉਹ 21 ਨਵੰਬਰ ਨੂੰ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋ ਸਕਣਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਨੇ 14 ਨਵੰਬਰ ਨੂੰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਸਿਰਫ਼ ਤਿੰਨ ਘੰਟਿਆਂ ਦੀ ਇਜਾਜ਼ਤ ਦਿੱਤੀ ਸੀ, ਪਰ ਹੁਣ ਅਦਾਲਤ ਨੇ 21 ਨਵੰਬਰ ਲਈ ਇੱਕ ਦਿਨ ਦੀ ਕਸਟਡੀ ਪੈਰੋਲ ਮਨਜ਼ੂਰ ਕਰ ਦਿੱਤੀ ਹੈ।
#bhaiamritpalsinghkhalsa#MP#KhadoorSahib#custody#parole#saddatvusa#PunjabNews

