ਐਡੀਲੇਡ ਦੇ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਲੱਗੀ ਭਿਆਨਕ ਅੱਗ, ਸਿੱਖ ਸੰਗਤਾਂ ਦੇ ਵਲੂੰਧਰੇ ਗਏ ਹਿਰਦੇ !

0
2

ਆਸਟ੍ਰੇਲੀਆ ਦੇ ਐਡੀਲੇਡ ਸ਼ਹਿਰ ਦੇ ਵਰਜੀਨੀਆ ਉਪਨਗਰ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਕੱਲ੍ਹ ਰਾਤ ਭਿਆਨਕ ਅੱਗ ਲੱਗ ਗਈ। ਰਾਤ ਕਰੀਬ 9:40 ਵਜੇ ਵਾਪਰੀ ਇਸ ਘਟਨਾ ਤੋਂ ਬਾਅਦ 60 ਫਾਇਰਫਾਈਟਰਾਂ ਅਤੇ 20 ਫਾਇਰ ਟਰੱਕਾਂ ਨੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

ਅੱਗ ਦੌਰਾਨ ਗੁਰਦੁਆਰਾ ਸਾਹਿਬ ਦੀ ਛੱਤ ਦਾ ਵੱਡਾ ਹਿੱਸਾ ਢਹਿ ਗਿਆ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੀ ਦੁਖਦਾਈ ਜਾਣਕਾਰੀ ਸਾਹਮਣੇ ਆਈ ਹੈ। ਇਸ ਘਟਨਾ ਨੇ ਸਥਾਨਕ ਹੀ ਨਹੀਂ, ਸਗੋਂ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਨੂੰ ਗਹਿਰਾ ਦੁੱਖ ਪਹੁੰਚਾਇਆ ਹੈ। ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

#saddatvusa#Adelaide#australia#sikhgurdwara#FireIncident

LEAVE A REPLY

Please enter your comment!
Please enter your name here