ਤਖਤ ਸ਼੍ਰੀ ਹਜ਼ੂਰ ਸਾਹਿਬ ਸੰਬੰਧੀ ਨਵਾਂ ਬਿੱਲ ਲਿਆਉਣ ਤੋਂ ਪਹਿਲਾਂ ਸਿੱਖ ਵਿਦਵਾਨਾਂ ਨਾਲ ਸਲਾਹ ਮਸ਼ਵਰਾ ਕਰੇਗੀ ਮਹਾਰਾਸ਼ਟਰ ਸਰਕਾਰ !

0
1

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਨਾਲ ਸੰਬੰਧਿਤ ਪ੍ਰਸਤਾਵਿਤ ਨਵੇਂ ਕਾਨੂੰਨ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਸਰਕਾਰ ਨੇ ਐਲਾਨ ਕੀਤਾ ਹੈ, ਕਿ ਨਵਾਂ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਿੱਖ ਵਿਦਵਾਨਾਂ, ਧਾਰਮਿਕ ਸੰਸਥਾਵਾਂ ਅਤੇ ਹੋਰ ਸਬੰਧਤ ਧਿਰਾਂ ਨਾਲ ਵਿਆਪਕ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਇਸ ਲਈ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜੋ ਸਾਰੇ ਪੱਖਾਂ ਦੇ ਵਿਚਾਰ ਸੁਣ ਕੇ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੇਗੀ। ਸਿੱਖ ਭਾਈਚਾਰੇ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਤੋਂ ਬਾਅਦ ਲਏ ਗਏ ਇਸ ਫੈਸਲੇ ਦਾ ਭਾਜਪਾ ਆਗੂ ਆਰ.ਪੀ. ਸਿੰਘ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਵਾਗਤ ਕਰਦਿਆਂ ਕਿਹਾ, ਕਿ ਇਹ ਕਦਮ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੀ ਪਵਿੱਤਰਤਾ ਅਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਦਰਸਾਉਂਦਾ ਹੈ।

#saddatvusa#takhatsrihazursahibji#latest#NewsUpdate

LEAVE A REPLY

Please enter your comment!
Please enter your name here