ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਮਾਊਂਟੇਨਿਅਰਿੰਗ ’ਚ ਦੂਜੀ ਵਾਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ ਚੋਟੀ ਕੀਤੀ ਸਰ !

0
5

ਹਰਚੋਵਾਲ/ਗੁਰਦਾਸਪੁਰ – ਪਿੰਡ ਹਰਚੋਵਾਲ ਦੇ ਵਸਨੀਕ ਅਤੇ ਭਾਰਤੀ ਫੌਜ ਦੇ ਜਾਹਬਾਜ਼ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ (Mountaineering) ਦੇ ਖੇਤਰ ਵਿੱਚ ਇੱਕ ਹੋਰ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਉਨ੍ਹਾਂ ਨੇ ਦੂਜੀ ਵਾਰ ਚੁਣੌਤੀਪੂਰਨ ਪਹਾੜੀ ਚੋਟੀ ਨੂੰ ਫਤਿਹ ਕਰਕੇ ਆਪਣੇ ਪਿੰਡ ਦੇ ਨਾਲ-ਨਾਲ ਪੰਜਾਬ ਅਤੇ ਭਾਰਤੀ ਫੌਜ ਦਾ ਨਾਂ ਰੋਸ਼ਨ ਕੀਤਾ ਹੈ।
ਜਾਣਕਾਰੀ ਮੁਤਾਬਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੂੰ ਬਚਪਨ ਤੋਂ ਹੀ ਸਾਹਸੀ ਖੇਡਾਂ ਅਤੇ ਪਹਾੜ ਚੜ੍ਹਾਈ ਦਾ ਸ਼ੌਕ ਰਿਹਾ ਹੈ। ਫੌਜੀ ਅਨੁਸ਼ਾਸਨ, ਸਖ਼ਤ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦੇ ਬਲਬੂਤੇ ਉਨ੍ਹਾਂ ਨੇ ਅਤਿ ਮੁਸ਼ਕਲ ਮੌਸਮੀ ਹਾਲਾਤਾਂ ਦਾ ਸਾਹਮਣਾ ਕਰਦਿਆਂ ਇਹ ਉਪਲਬਧੀ ਹਾਸਲ ਕੀਤੀ।
ਉਨ੍ਹਾਂ ਦੀ ਇਸ ਪ੍ਰਾਪਤੀ ਦੀ ਖ਼ਬਰ ਮਿਲਦਿਆਂ ਹੀ ਹਰਚੋਵਾਲ ਅਤੇ ਆਸ-ਪਾਸ ਦੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਖੁਸ਼ੀ ਸਾਂਝੀ ਕਰਦਿਆਂ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਅਤੇ ਸੂਬੇਦਾਰ ਸੰਦੀਪ ਸਿੰਘ ਰਿਆੜ ਨੂੰ ਵਧਾਈ ਦਿੱਤੀ।
ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਕਿਹਾ ਕਿ ਸੰਦੀਪ ਸਿੰਘ ਰਿਆੜ ਦੀ ਇਹ ਸਫ਼ਲਤਾ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਦੀ ਪ੍ਰਾਪਤੀ ਇਹ ਦਰਸਾਉਂਦੀ ਹੈ ਕਿ ਦ੍ਰਿੜ੍ਹ ਇਰਾਦੇ, ਸਖ਼ਤ ਮਿਹਨਤ ਅਤੇ ਲਗਾਤਾਰ ਮਿਹਨਤ ਨਾਲ ਵੱਡੇ ਤੋਂ ਵੱਡੇ ਟੀਚੇ ਹਾਸਲ ਕੀਤੇ ਜਾ ਸਕਦੇ ਹਨ।
#subedar #sandeepsinghriar #mountains #mountbhagirathi #climbing #punjab #saddatvusa 

LEAVE A REPLY

Please enter your comment!
Please enter your name here