ਅਮਰੀਕੀ ਦੂਤਾਵਾਸ ਨੇ ਬੁੱਧਵਾਰ ਨੂੰ ਭਾਰਤੀ ਵਿਦਿਆਰਥੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ, ਅਮਰੀਕੀ ਕਾਨੂੰਨਾਂ ਦੀ ਉਲੰਘਣਾ ਕਰਨ ਦੇ ਹੁਣ ਬਹੁਤ ਗੰਭੀਰ ਨਤੀਜੇ ਨਿਕਲ ਸਕਦੇ ਹਨ !
ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਦਿਆਂ ਦੂਤਾਵਾਸ ਨੇ ਸਪਸ਼ਟ ਕਰ ਦਿੱਤਾ ਹੈ ਕਿ, ਅਮਰੀਕਾ ਵਿੱਚ ਰਹਿਣਾ ਇੱਕ ਵਿਸ਼ੇਸ਼ ਸਹੂਲਤ ਹੈ, ਨਾ ਕਿ ਕੋਈ ਅਧਿਕਾਰ ! ਦੂਤਾਵਾਸ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਹੈ ਕਿ, ਉਹ ਕਿਸੇ ਵੀ ਅਜਿਹੀ ਗਤੀਵਿਧੀ ਤੋਂ ਬਚਣ ਜਿਸ ਨਾਲ ਉਹਨਾਂ ਦੀ ਗ੍ਰਿਫ਼ਤਾਰੀ ਹੋ ਸਕਦੀ ਹੋਵੇ, ਕਿਉਂਕਿ ਕਾਨੂੰਨ ਤੋੜਨ ਤੇ ਉਹਨਾਂ ਦਾ ਵੀਜ਼ਾ ਵੀ ਰੱਦ ਕੀਤਾ ਜਾ ਸਕਦਾ ਹੈ, ਅਤੇ ਉਹਨਾਂ ਨੂੰ ਦੇਸ਼ ਨਿਕਾਲਾ ਵੀ ਦਿੱਤਾ ਜਾ ਸਕਦਾ ਹੈ !
ਇਸ ਤੋਂ ਇਲਾਵਾ ਦੂਤਾਵਾਸ ਨੇ ਇਹ ਵੀ ਕਿਹਾ ਹੈ ਕਿ ਜੇਕਰ ਕੋਈ ਵੀ ਵਿਦਿਆਰਥੀ ਨਿਯਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਹ ਭਵਿੱਖ ਵਿੱਚ ਵੀ ਅਮਰੀਕੀ ਵੀਜ਼ਾ ਪ੍ਰਾਪਤ ਕਰਨ ਲਈ ਆਯੋਗ ਹੋ ਸਕਦਾ ਹੈ। ਵੀਜ਼ਾ ਜਾਰੀ ਹੋਣ ਤੋਂ ਬਾਅਦ ਵੀ ਜਾਂਚ ਪ੍ਰਕਿਰਿਆ ਜਾਰੀ ਰਹਿੰਦੀ ਹੈ, ਅਤੇ ਅਧਿਕਾਰੀ ਕਿਸੇ ਵੀ ਸਮੇਂ ਵੀਜ਼ਾ ਰੱਦ ਕਰਨ ਦਾ ਅਧਿਕਾਰ ਰੱਖਦੇ ਹਨ ! ਇਸ ਤੋਂ ਪਹਿਲਾਂ ਦੂਤਾਵਾਸ ਨੇ F,M, ਅਤੇ J ਵੀਜ਼ਾ ਸ਼੍ਰੇਣੀਆਂ ਦੇ ਬਿਨੈਕਾਰਾਂ ਨੂੰ ਆਪਣੀ ਪਛਾਣ ਅਤੇ ਯੋਗਤਾ ਦੀ ਪੁਸ਼ਟੀ ਕਰਨ ਲਈ ਆਪਣੇ ਸੋਸ਼ਲ ਮੀਡੀਆ ਖਾਤਿਆਂ ਦੀ ਪ੍ਰਾਈਵੇਸੀ ਸੈਟਿੰਗਾਂ ਨੂੰ ਪਬਲਿਕ ਰੱਖਣ ਦੀ ਵੀ ਹਦਾਇਤ ਦਿੱਤੀ ਸੀ, ਤਾਂ ਜੋ ਉਹਨਾਂ ਦੀ ਸਹੀ ਢੰਗ ਨਾਲ ਜਾਂਚ ਹੋ ਸਕੇ !

