ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਮੁੱਖ ਮੰਤਰੀ ਪੰਜਾਬ ਦਾ ਚਿਹਰਾ ਐਲਾਨਿਆ ਗਿਆ !

0
8

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ। ਪਾਰਟੀ ਵੱਲੋਂ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਦਾ ਚਿਹਰਾ ਵੀ ਐਲਾਨ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤੀ ਗਈ ਹੈ।

ਉਨ੍ਹਾਂ ਸਪਸ਼ਟ ਕੀਤਾ ਹੈ, ਕਿ ਭਾਈ ਅੰਮ੍ਰਿਤਪਾਲ ਸਿੰਘ ਪੰਜਾਬ ਵਿਧਾਨ ਸਭਾ ਦੀ ਚੋਣ ਜ਼ਰੂਰ ਲੜਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਚਿਹਰਾ ਐਲਾਨ ਕਰ ਦਿੱਤਾ ਗਿਆ ਹੈ। ਉਹ ਵਿਧਾਨ ਸਭਾ ਚੋਣ ਕਿਸ ਹਲਕੇ ਤੋਂ ਲੜਣਗੇ, ਇਸ ਬਾਰੇ ਅਜੇ ਕੁੱਝ ਵੀ ਸਪਸ਼ਟ ਨਹੀਂ ਦੱਸਿਆ ਗਿਆ ਹੈ, ਇਹ ਫ਼ੈਸਲਾ ਪਾਰਟੀ ਵੱਲੋਂ ਲਿਆ ਜਾਵੇਗਾ ! ਇਸ ਮੌਕੇ ਉਨ੍ਹਾਂ ਦੇ ਨਾਲ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੀ ਮੌਜੂਦ ਸਨ।

ਇੱਥੇ ਇਹ ਵੀ ਦੱਸ ਦਈਏ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਨੇ ਜੇਲ੍ਹ ਦੇ ਅੰਦਰੋਂ ਹੀ 2024 ਦੀਆਂ ਲੋਕ ਸਭਾ ਚੋਣਾਂ ਲੜੀਆਂ ਸਨ, ਅਤੇ 1 ਲੱਖ 97 ਹਜ਼ਾਰ ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਸੀ। ਹਾਲਾਂਕਿ ਉਹ ਜੇਲ੍ਹ ਵਿਚ ਹੋਣ ਕਾਰਨ ਇਕ ਵਾਰ ਵੀ ਲੋਕ ਸਭਾ ਦੇ ਕਿਸੇ ਸੈਸ਼ਨ ਵਿਚ ਹਿੱਸਾ ਨਹੀਂ ਲੈ ਸਕੇ, ਕਿਉਂ ਕਿ ਉਹਨਾਂ ਨੂੰ ਅਨੁਮਤੀ ਨਹੀਂ ਮਿਲੀ ਸੀ ! ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਜੇਕਰ 2027 ਦੀਆਂ ਚੋਣਾਂ ਤਕ ਭਾਈ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਨਾ ਕੀਤਾ ਗਿਆ ਤਾਂ, ਉਹ ਜੇਲ੍ਹ ਦੇ ਅੰਦਰੋਂ ਹੀ ਵਿਧਾਨ ਸਭਾ ਚੋਣ ਲੜਣਗੇ।

#saddatvusa#bhaiamritpalsinghkhalsa#cmpunjabface#akalidalvarispunjabde#latest#NewsUpdate#punjab

LEAVE A REPLY

Please enter your comment!
Please enter your name here