ਪਟਿਆਲਾ ਦੇ ਕਕਰਾਲਾ ਨੇੜੇ ਭਾਖੜਾ ਨਹਿਰ ’ਚ ਮੁੰਡਾ ਡੁੱਬਿਆ, 2 ਸਾਥੀ ਬਚੇ !

0
2

ਪਟਿਆਲਾ ਜ਼ਿਲ੍ਹੇ ਦੇ ਪਿੰਡ ਕਕਰਾਲਾ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਨੇੜੇ ਭਾਖੜਾ ਨਹਿਰ ਵਿੱਚ ਇੱਕ ਮੁੰਡੇ ਦੇ ਡੁੱਬਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਮੁੰਡੇ ਸਕੂਲ ਤੋਂ ਬੰਕ ਮਾਰ ਕੇ ਨਹਿਰ ਕਿਨਾਰੇ ਪਹੁੰਚੇ ਸਨ।
ਜਾਣਕਾਰੀ ਮੁਤਾਬਕ ਕਿਸੇ ਗੱਲ ਨੂੰ ਲੈ ਕੇ ਇੱਕ ਮੁੰਡੇ ਨੇ ਕਥਿਤ ਤੌਰ ’ਤੇ ਨਹਿਰ ਵਿੱਚ ਛਾਲ ਮਾਰ ਦਿੱਤੀ। ਉਸ ਨੂੰ ਬਚਾਉਣ ਲਈ ਬਾਕੀ ਦੋ ਮੁੰਡਿਆਂ ਨੇ ਵੀ ਪਾਣੀ ਵਿੱਚ ਛਾਲ ਮਾਰੀ, ਪਰ ਨਹਿਰ ਦਾ ਵਹਾਅ ਤੇਜ਼ ਹੋਣ ਕਾਰਨ ਉਹ ਉਸ ਤੱਕ ਨਹੀਂ ਪਹੁੰਚ ਸਕੇ। ਦੋਵੇਂ ਮੁੰਡੇ ਕਿਸੇ ਤਰ੍ਹਾਂ ਨਹਿਰ ਕਿਨਾਰੇ ਲੱਗੀਆਂ ਟਾਹਣੀਆਂ ਆਦਿ ਨੂੰ ਫੜ ਕੇ ਸੁਰੱਖਿਅਤ ਬਾਹਰ ਨਿਕਲ ਆਏ।
ਪਿੰਡ ਦੇ ਸਰਪੰਚ ਪਰਮਜੀਤ ਸਿੰਘ ਮੁਤਾਬਕ ਉਨ੍ਹਾਂ ਨੂੰ ਕਰੀਬ 10 ਵਜੇ ਫੋਨ ਰਾਹੀਂ ਘਟਨਾ ਦੀ ਜਾਣਕਾਰੀ ਮਿਲੀ। ਇਸ ਤੋਂ ਬਾਅਦ ਉਹ ਮੌਕੇ ’ਤੇ ਪਹੁੰਚੇ ਅਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਰਸਤਾ ਖ਼ਰਾਬ ਹੋਣ ਕਾਰਨ ਮੌਕੇ ’ਤੇ ਪਹੁੰਚਣ ਵਿੱਚ ਕੁਝ ਸਮਾਂ ਲੱਗਿਆ। ਪੁਲਸ ਅਤੇ ਬਚਾਅ ਟੀਮਾਂ ਵੱਲੋਂ ਨਹਿਰ ਵਿੱਚ ਡੁੱਬੇ ਮੁੰਡੇ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਘਟਨਾ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਮੌਕੇ ’ਤੇ ਇਕੱਠੇ ਹੋ ਗਏ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਸ ਵੱਲੋਂ ਸੁਰੱਖਿਅਤ ਬਚੇ ਦੋਵੇਂ ਮੁੰਡਿਆਂ ਨੂੰ ਥਾਣੇ ਲਿਜਾ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਨੌਜਵਾਨ ਦੀ ਭਾਲ ਲਈ ਪਟਿਆਲਾ, ਸਮਾਣਾ, ਪਾਤੜਾਂ ਅਤੇ ਖਨੌਰੀ ਸਮੇਤ ਹੋਰ ਇਲਾਕਿਆਂ ਦੀਆਂ ਬਚਾਅ ਟੀਮਾਂ ਨੂੰ ਵੀ ਸੂਚਿਤ ਕੀਤਾ ਗਿਆ ਹੈ। ਫਿਲਹਾਲ ਭਾਲ ਅਤੇ ਪੁਲਸ ਜਾਂਚ ਜਾਰੀ ਹੈ। ਘਟਨਾ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਲੱਗ ਸਕੇਗਾ।
#saddatvusa #punjab #PatialaNews #BhakhraNehar #LatestNews

LEAVE A REPLY

Please enter your comment!
Please enter your name here