ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਨਾਮ ਸਿੱਖ ਇਤਿਹਾਸ ਵਿੱਚ ਬਹਾਦਰੀ, ਦਲੇਰੀ, ਸੂਝ-ਬੂਝ ਅਤੇ ਸੁਚੱਜੇ ਸ਼ਾਸਨ ਦੇ ਪ੍ਰਤੀਕ ਵਜੋਂ ਸਤਿਕਾਰ ਨਾਲ ਲਿਆ ਜਾਂਦਾ ਹੈ। ਉਨ੍ਹਾਂ ਦਾ ਜਨਮ 13 ਨਵੰਬਰ 1780 ਨੂੰ ਗੁਜਰਾਂਵਾਲਾ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ।
ਮਹਾਰਾਜਾ ਰਣਜੀਤ ਸਿੰਘ ਜੀ ਨੇ ਆਪਣੀ ਬਹਾਦਰੀ ਅਤੇ ਦੂਰ-ਅੰਦੇਸ਼ੀ ਸਦਕਾ ਵੱਖ-ਵੱਖ ਸਿੱਖ ਮਿਸਲਾਂ ਨੂੰ ਇਕਜੁੱਟ ਕਰਕੇ ਸ਼ਕਤੀਸ਼ਾਲੀ ਸਿੱਖ ਸਾਮਰਾਜ ਦੀ ਸਥਾਪਨਾ ਕੀਤੀ। ਉਨ੍ਹਾਂ ਦੇ ਰਾਜ ਦੌਰਾਨ ਪੰਜਾਬ ਨੇ ਖੁਸ਼ਹਾਲੀ ਅਤੇ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਛੂਹੀਆਂ। ਉਨ੍ਹਾਂ ਦਾ ਸ਼ਾਸਨ ਧਾਰਮਿਕ ਸਹਿਣਸ਼ੀਲਤਾ, ਇਨਸਾਫ਼ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਭਾਵਨਾ ਲਈ ਵੀ ਜਾਣਿਆ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਸੁੰਦਰਤਾ ਲਈ ਸੋਨੇ ਦੀ ਸੇਵਾ ਕਰਵਾਈ, ਜਿਸ ਕਾਰਨ ਇਸ ਨੂੰ ਅੱਜ ਦੁਨੀਆ ਭਰ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਨਾਮ ਨਾਲ ਵਿਸ਼ੇਸ਼ ਪਛਾਣ ਮਿਲੀ ਹੋਈ ਹੈ।
ਉਨ੍ਹਾਂ ਦੀ ਸ਼ਖ਼ਸੀਅਤ, ਬਹਾਦਰੀ ਅਤੇ ਪੰਜਾਬ ਪ੍ਰਤੀ ਸਮਰਪਣ ਅੱਜ ਵੀ ਲੋਕਾਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਆਓ, ਅਸੀਂ ਇਸ ਮਹਾਨ ਸ਼ਖ਼ਸੀਅਤ ਨੂੰ ਸਤਿਕਾਰ ਸਹਿਤ ਯਾਦ ਕਰੀਏ।
ਆਓ ਅਸੀਂ ਸਾਰੇ ਰਲ ਮਿਲ ਕੇ ਅਰਦਾਸ ਕਰੀਏ ਕਿ ਪੰਜਾਬ ਨੂੰ ਮੁੜ ਦੁਬਾਰਾ ਜਲਦੀ ਹੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਵਰਗਾ ਰਾਜ ਭਾਗ ਨਸੀਬ ਹੋਵੇ !
#sherepunjabmaharajaranjitsinghji #MaharajaRanjitSingh #BirthAnniversary #sikhempror #khalsaraj #saddatvusa

