ਵਾਸ਼ਿੰਗਟਨ ’ਚ ਡਰਟੀ ਬੰਬ ਹਮਲੇ ਦਾ ਖ਼ਦਸ਼ਾ! ਈਰਾਨ ’ਤੇ ਸਾਜ਼ਿਸ਼ ਰਚਣ ਦੇ ਦੋਸ਼, ਟਰੰਪ ਪ੍ਰਸ਼ਾਸਨ ਅਲਰਟ !

0
10

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਸ਼ਿੰਗਟਨ ਡੀ.ਸੀ. ਵਿੱਚ ਈਰਾਨ ਵੱਲੋਂ ਸੰਭਾਵਿਤ ਡਰਟੀ ਬੰਬ ਹਮਲੇ ਦੀ ਸਾਜ਼ਿਸ਼ ਸਬੰਧੀ ਰਿਪੋਰਟ ਨੂੰ ਗੰਭੀਰਤਾ ਨਾਲ ਲੈਣ ਦੀ ਗੱਲ ਕਹੀ ਹੈ। ਫਿਲੀਪੀਨਜ਼ ਵਿੱਚ ਆਸੀਆਨ ਸੰਮੇਲਨ ਦੌਰਾਨ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਇਸ ਬਾਰੇ ਸਵਾਲ ਕੀਤਾ ਤਾਂ ਟਰੰਪ ਨੇ ਕਿਹਾ, “ਅਸੀਂ ਇਸ ਮਾਮਲੇ ਦੀ ਜਾਂਚ ਕਰ ਰਹੇ ਹਾਂ ਅਤੇ ਇਸ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੇ ਹਾਂ।”

CNN ਨੇ ਅਮਰੀਕੀ ਖੁਫੀਆ ਅਧਿਕਾਰੀਆਂ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਈਰਾਨ ਵੱਲੋਂ ਅਮਰੀਕਾ ਦੀ ਰਾਜਧਾਨੀ ਵਿੱਚ ਡਰਟੀ ਬੰਬ ਧਮਾਕਾ ਕਰਨ ਦੀ ਯੋਜਨਾ ਬਣਾਈ ਜਾ ਸਕਦੀ ਹੈ। ਇਸ ਹਮਲੇ ਵਿੱਚ ਟਰੰਪ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਖ਼ਦਸ਼ਾ ਵੀ ਜਤਾਇਆ ਗਿਆ ਹੈ। ਹਾਲਾਂਕਿ ਇਸ ਰਿਪੋਰਟ ਦੀ ਸੁਤੰਤਰ ਤੌਰ ’ਤੇ ਪੁਸ਼ਟੀ ਨਹੀਂ ਕੀਤੀ ਗਈ ਹੈ।

ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਜਿਹਾ ਕੋਈ ਹਮਲਾ ਨਹੀਂ ਹੋਵੇਗਾ, ਪਰ ਅਮਰੀਕਾ ਹਰ ਸੰਭਾਵਿਤ ਖ਼ਤਰੇ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ।

ਦੂਜੇ ਪਾਸੇ, ਵ੍ਹਾਈਟ ਹਾਊਸ ਦੀ ਬੁਲਾਰਨ ਲੌਰੇਨ ਬਿਸ ਨੇ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਸਾਰੇ ਸੰਭਾਵਿਤ ਖ਼ਤਰਿਆਂ ’ਤੇ ਨਜ਼ਰ ਰੱਖ ਰਿਹਾ ਹੈ, ਪਰ ਇਸ ਸਮੇਂ ਅਮਰੀਕਾ ਲਈ ਕੋਈ ਭਰੋਸੇਯੋਗ ਖ਼ਤਰਾ ਸਾਹਮਣੇ ਨਹੀਂ ਆਇਆ।

ਈਰਾਨ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਕਰਾਰ ਦਿੱਤਾ ਹੈ। ਈਰਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਇਸਮਾਈਲ ਬਘਾਈ ਨੇ ਕਿਹਾ ਕਿ ਅਮਰੀਕਾ ਈਰਾਨ ਵਿਰੁੱਧ ਗਲਤ ਦੋਸ਼ ਲਗਾ ਕੇ ਆਪਣੇ ਮਾੜੇ ਇਰਾਦਿਆਂ ਲਈ ਮੀਡੀਆ ਵਿੱਚ ਮਾਹੌਲ ਤਿਆਰ ਕਰ ਰਿਹਾ ਹੈ। ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਾਘਰ ਗਾਲਿਬਾਫ ਨੇ ਵੀ ਇਸ ਰਿਪੋਰਟ ਨੂੰ ਜੰਗ ਭੜਕਾਉਣ ਦੀ ਕੋਸ਼ਿਸ਼ ਦੱਸਿਆ।

ਜ਼ਿਕਰਯੋਗ ਹੈ ਕਿ ਡਰਟੀ ਬੰਬ ਇੱਕ ਅਜਿਹਾ ਵਿਸਫੋਟਕ ਯੰਤਰ ਹੁੰਦਾ ਹੈ, ਜਿਸ ਵਿੱਚ ਰਵਾਇਤੀ ਵਿਸਫੋਟਕਾਂ ਦੇ ਨਾਲ ਰੇਡੀਓਐਕਟਿਵ ਪਦਾਰਥ ਮਿਲਾਇਆ ਜਾਂਦਾ ਹੈ। ਧਮਾਕੇ ਦੌਰਾਨ ਇਹ ਪਦਾਰਥ ਹਵਾ ਵਿੱਚ ਫੈਲ ਸਕਦਾ ਹੈ ਅਤੇ ਵੱਡੇ ਪੱਧਰ ’ਤੇ ਦਹਿਸ਼ਤ ਤੇ ਪ੍ਰਦੂਸ਼ਣ ਪੈਦਾ ਕਰ ਸਕਦਾ ਹੈ।

ਸਾਬਕਾ CIA ਅਧਿਕਾਰੀ ਮਿਕ ਮਲਰੋਏ ਨੇ ਕਿਹਾ ਕਿ ਡਰਟੀ ਬੰਬ ਬਣਾਉਣਾ ਅਤੇ ਵਰਤਣਾ ਬਹੁਤ ਮੁਸ਼ਕਲ ਨਹੀਂ ਹੈ। ਉਨ੍ਹਾਂ ਮੁਤਾਬਕ ਇਹ ਸਮੂਹਿਕ ਤਬਾਹੀ ਦਾ ਹਥਿਆਰ ਨਾ ਹੋਣ ਦੇ ਬਾਵਜੂਦ ਵੱਡੇ ਪੱਧਰ ’ਤੇ ਅਫ਼ਰਾ-ਤਫ਼ਰੀ ਪੈਦਾ ਕਰ ਸਕਦਾ ਹੈ।

ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਅਮਰੀਕੀ ਖੁਫੀਆ ਅਧਿਕਾਰੀ ਕੌਮੀ ਸੁਰੱਖਿਆ ਨਾਲ ਜੁੜੇ ਕਾਨੂੰਨ FISA ਦੀ ਧਾਰਾ 702 ਨੂੰ ਮੁੜ ਮਨਜ਼ੂਰੀ ਦਿਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਕਾਨੂੰਨ ਅਮਰੀਕਾ ਨੂੰ ਵਿਦੇਸ਼ੀ ਨਾਗਰਿਕਾਂ ਦੀ ਨਿਗਰਾਨੀ ਕਰਨ ਦੀ ਇਜਾਜ਼ਤ ਦਿੰਦਾ ਹੈ ਅਤੇ ਅਗਲੇ ਸਾਲ ਮਾਰਚ ਵਿੱਚ ਇਸ ਦੀ ਮਿਆਦ ਖ਼ਤਮ ਹੋਣੀ ਹੈ।

#Washington#dirtybombattack#usa#TrumpGovernment#saddatvusa

LEAVE A REPLY

Please enter your comment!
Please enter your name here