ਅਕਾਲੀ ਦਲ-BJP ਗੱਠਜੋੜ ’ਤੇ ਤਰਸੇਮ ਸਿੰਘ ਦਾ ਤਿੱਖਾ ਵਿਰੋਧ, ਕਿਹਾ- ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਲੋਕ ਮੂੰਹ ਨਹੀਂ ਲਾਉਣਗੇ !

0
3

ਅੰਮ੍ਰਿਤਸਰ, 25 ਨਵੰਬਰ – ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (SAD) ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਮੁੜ ਗੱਠਜੋੜ ਦੇ ਐਲਾਨ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਤਰਸੇਮ ਸਿੰਘ ਵੱਲੋਂ ਵੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਦੀ ਆਲੋਚਨਾ ਕੀਤੀ ਗਈ ਹੈ।

ਤਰਸੇਮ ਸਿੰਘ ਪਹਿਲਾਂ ਵੀ ਕਈ ਮੌਕਿਆਂ ’ਤੇ ਅਕਾਲੀ ਦਲ ਦੀ ਭਾਜਪਾ ਨਾਲ ਸਾਂਝ ਨੂੰ ਲੈ ਕੇ ਸਵਾਲ ਚੁੱਕ ਚੁੱਕੇ ਹਨ। ਉਹਨਾਂ ਦਾ ਕਹਿਣਾ ਹੈ, ਕਿ ਹੁਣ ਪੰਜਾਬ ਦੇ ਲੋਕ ਇਹਨਾਂ ਦੋਨਾਂ ਪਾਰਟੀਆਂ ਨੂੰ ਮੂੰਹ ਨਹੀਂ ਲਾਉਣਗੇ ! ਉਹਨਾਂ ਇਹ ਵੀ ਕਿਹਾ ਕਿ Bjp ਕਹਿੰਦੀ ਸੀ, ਕਿ ਅਸੀਂ ਪੰਜਾਬ ਵਿੱਚ ਇੱਕਲੇ ਚੋਣ ਲੜਾਂਗੇ ਅਤੇ ਹੁਣ ਉਹਨਾਂ ਨੂੰ ਵੀ ਇਹ ਪਤਾ ਲੱਗ ਗਿਆ ਹੈ ਕਿ ਉਹ ਕਦੇ ਵੀ ਪੰਜਾਬ ਵਿੱਚ ਆਪਣੀ ਸਰਕਾਰ ਨਹੀਂ ਬਣਾ ਸਕਦੇ, ਇਸੇ ਲਈ ਹੁਣ ਇਹਨਾਂ ਦੋਨਾਂ ਪਾਰਟੀਆਂ ਨੇ ਮੁੜ ਗੱਠਜੋੜ ਕੀਤਾ ਹੈ!

2024 ਵਿੱਚ ਵੀ ਅਕਾਲੀ ਦਲ ਦੇ ਫੈਸਲੇ ’ਤੇ ਚੁੱਕੇ ਸਨ ਸਵਾਲ

ਇਸ ਤੋਂ ਪਹਿਲਾਂ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਵੀ ਤਰਸੇਮ ਸਿੰਘ ਨੇ ਅਕਾਲੀ ਦਲ ਦੇ ਫੈਸਲੇ ਦੀ ਆਲੋਚਨਾ ਕੀਤੀ ਸੀ। ਜਦੋਂ ਅਕਾਲੀ ਦਲ ਨੇ ਖਡੂਰ ਸਾਹਿਬ ਸੀਟ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਬਣਾਇਆ ਸੀ, ਉਸ ਸਮੇਂ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਚੁੱਕੇ ਸਨ। ਤਰਸੇਮ ਸਿੰਘ ਨੇ ਅਕਾਲੀ ਦਲ ਦੇ ਇਸ ਫੈਸਲੇ ਨੂੰ ਇਤਿਹਾਸਕ ਗਲਤੀ ਕਰਾਰ ਦਿੱਤਾ ਸੀ।

2027 ਦੀਆਂ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਗਰਮ

ਜ਼ਿਕਰਯੋਗ ਹੈ ਕਿ ਅਕਾਲੀ ਦਲ ਅਤੇ ਭਾਜਪਾ ਨੇ ਛੇ ਸਾਲਾਂ ਬਾਅਦ ਮੁੜ ਗੱਠਜੋੜ ਦਾ ਐਲਾਨ ਕੀਤਾ ਹੈ। ਦੋਵੇਂ ਪਾਰਟੀਆਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਮਿਲ ਕੇ ਚੋਣ ਲੜਨਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਗੱਠਜੋੜ ਵਿੱਚ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ ਅਤੇ ਸਰਕਾਰ ਬਣਨ ਦੀ ਸੂਰਤ ਵਿੱਚ ਮੁੱਖ ਮੰਤਰੀ ਦਾ ਅਹੁਦਾ ਵੀ ਅਕਾਲੀ ਦਲ ਨੂੰ ਮਿਲੇਗਾ।

ਦੂਜੇ ਪਾਸੇ, ਨਵੰਬਰ ਮਹੀਨੇ ਦੌਰਾਨ ਤਰਸੇਮ ਸਿੰਘ ਦੇ ਬਿਆਨਾਂ ਦਾ ਮੁੱਖ ਕੇਂਦਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਤੇ ਉਨ੍ਹਾਂ ਦੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀਆਂ ਕਾਨੂੰਨੀ ਸ਼ਰਤਾਂ ਰਹੀਆਂ ਹਨ।

ਅਕਾਲੀ ਦਲ-BJP ਦੇ ਮੁੜ ਗੱਠਜੋੜ ਤੋਂ ਬਾਅਦ ਤਰਸੇਮ ਸਿੰਘ ਦੀ ਪੁਰਾਣੀ ਆਲੋਚਨਾ ਨੇ ਪੰਜਾਬ ਦੀ ਸਿਆਸਤ ਵਿੱਚ ਪੰਥਕ ਮੁੱਦਿਆਂ ਅਤੇ ਗੱਠਜੋੜ ਦੀ ਰਾਜਨੀਤੀ ਬਾਰੇ ਨਵੀਂ ਚਰਚਾ ਛੇੜ ਦਿੱਤੀ ਹੈ।

#akalidalvarispunjabde#amritpalsinghkhalsa#tarsemsingh#sharomaniakalidal#BJPGovernment#saddatvusa

LEAVE A REPLY

Please enter your comment!
Please enter your name here