
ਸੁਖਬੀਰ ਸਿੰਘ ਬਾਦਲ ਨੇ 16 ਨਵੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਪਾਰਟੀ ‘ਚ ਉਨ੍ਹਾਂ ਖ਼ਿਲਾਫ਼ ਉੱਠ ਰਹੇ ਬਗਾਵਤੀ ਸੁਰ, ਚੋਣਾਂ ਵਿੱਚ ਪਾਰਟੀ ਦਾ ਮਾੜਾ ਪ੍ਰਦਰਸ਼ਨ ਅਤੇ ਸੁਖਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਐਲਾਨੇ ਜਾਣ ਨੂੰ ਉਨ੍ਹਾਂ ਦੇ ਅਸਤੀਫ਼ੇ ਦੇ ਪਿੱਛੇ ਦਾ ਮੁੱਖ ਕਾਰਨ ਮੰਨਿਆ ਗਿਆ ਸੀ।ਸ਼੍ਰੋਮਣੀ ਅਕਾਲੀ ਦਲ ਦੀ ਅਧਿਕਾਰਤ ਵੈੱਬਸਾਈਟ ਅਨੂੰਸਾਰ ਸੁਖਬੀਰ ਸਿੰਘ ਬਾਦਲ 2008 ਤੋਂ ਪਾਰਟੀ ਦੇ ਪ੍ਰਧਾਨ ਚੱਲੇ ਆ ਰਹੇ ਸਨ। ਉਹ ਅਕਾਲੀ ਦਲ ਦੇ ਇਤਿਹਾਸ ਵਿੱਚ ਸਭ ਤੋਂ ਨੌਜਵਾਨ ਪ੍ਰਧਾਨ ਬਣਨ ਵਾਲੇ ਆਗੂ ਹਨ।ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਉਨ੍ਹਾਂ ਨੇ ਪਾਰਟੀ ਦੀ ਅਗਵਾਈ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ(SAD) ਅਤੇ ਬਹੁਜਨ ਸਮਾਜ ਪਾਰਟੀ(BSP) ਦੇ ਗੱਠਜੋੜ ਦਾ ਮੁੱਖ ਮੰਤਰੀ ਚਿਹਰਾ ਵੀ ਸੁਖਬੀਰ ਸਿੰਘ ਬਾਦਲ ਹੀ ਸਨ।
#saddatvusa#sad#BSP#SGPCSriAmritsar#pardhan#SukhbirSinghBadal#SriAmritsarSahib#tejasinghsamundarihall#ParkashSinghBadal#sriakaltakhatsahibji#punjabi#NewsUpdate#LatestNews#HarsimratKaurBadal