ਅਮਰੀਕਾ ਵਿੱਚ 30 ਦਿਨਾਂ ਤੋਂ ਵੱਧ ਰਹੇ ਤਾਂ ਹੋਵੇਗੀ ਜੇਲ੍ਹ

0
69

ਅਮਰੀਕਾ ਵਿੱਚ 30 ਦਿਨਾਂ ਤੋਂ ਵੱਧ ਸਮੇਂ ਤੱਕ ਰਹਿਣ ਵਾਲੇ ਵਿਦੇਸ਼ੀ ਨਾਗਰਿਕਾਂ ਲਈ ਰਜਿਸਟਰੇਸ਼ਨ ਲਾਜ਼ਮੀ ਕਰ ਦਿੱਤੀ ਗਈ ਹੈ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਨੇ ਇਹ ਨਿਯਮ ਪੇਸ਼ ਕੀਤਾ ਹੈ ! ਇਸ ਤਹਿਤ ਵਿਦੇਸ਼ੀ ਨਾਗਰਿਕਾਂ ਨੂੰ ਫੈਡਰਲ ਸਰਕਾਰ ਕੋਲ ਆਪਣੇ ਆਪ ਨੂੰ ਰਜਿਸਟਰ ਕਰਵਾਉਣਾ ਹੋਵੇਗਾ ਜੇਕਰ ਉਹ ਅਜਿਹਾ ਨਹੀਂ ਕਰਦੇ ਹਨ,ਤਾਂ ਉਹਨਾਂ ਨੂੰ ਜੁਰਮਾਨਾ ਭਰਨਾ ਹੋਵੇਗਾ ਉਹਨਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਸਕਦਾ ਹੈ।ਰਜਿਸਟਰ ਨਾ ਕਰਨ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਸਕਦਾ ਹੈ ਇਹ ਫੈਸਲਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਇਮੀਗਰੇਸ਼ਨ ਨਾਲ ਜੁੜੇ ਮੁੱਦਿਆਂ ਤੇ ਸਖਤ ਨਿਯਮਾਂ ਦੇ ਵਿਚਾਲੇ ਲਿਆ ਹੈ ! ਇਸ ਨਾਲ ਅਮਰੀਕਾ ਵਿੱਚ ਰਹਿ ਰਹੇ ਪ੍ਰਵਾਸੀ ਭਾਈਚਾਰੇ ਵਿੱਚ ਚਿੰਤਾ ਵੱਧ ਗਈ ਹੈ ! ਅਮਰੀਕਾ ਵਿੱਚ ਭਾਰਤੀਆਂ ਦੀ ਵੱਡੀ ਗਿਣਤੀ ਹੈ !ਸੈਲਾਨੀਆਂ ਦੀ ਆਮਦ ਦੇ ਮਾਮਲੇ ਵਿੱਚ ਭਾਰਤ ਅਮਰੀਕਾ ਲਈ ਦੂਜਾ ਸਭ ਤੋਂ ਵੱਡਾ ਵਿਦੇਸ਼ੀ ਬਾਜ਼ਾਰ ਹੈ ! ਭਾਵ ਅਮਰੀਕਾ ਆਉਣ ਵਾਲੇ ਸੈਲਾਨੀਆਂ ਵਿੱਚ ਭਾਰਤੀ ਦੂਜੇ ਨੰਬਰ ਤੇ ਹਨ ! ਅਜਿਹੇ ਚ ਇਹ ਨਿਯਮ ਖਾਸ ਤੌਰ ਤੇ ਭਾਰਤੀਆਂ ਲਈ ਮੁਸ਼ਕਿਲਾਂ ਵਧਾਏਗਾ।

#saddatvusa#america#Registration#Compulsory#DonaldTrump#indian#worry#immigrationlaw#newlaws2025

LEAVE A REPLY

Please enter your comment!
Please enter your name here