ਕਰਨਾਟਕ ਦੀ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਨੇ ਬੰਗਲੁਰੂ ਸਿਟੀ ਯੂਨੀਵਰਸਿਟੀ ਦਾ ਨਾਮ ਬਦਲ ਕੇ ‘ਮਰਹੂਮ’ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਸਿੱਧਰਮਈਆ ਨੇ ਨੰਦੀ ਹਿਲਜ਼ ਵਿਖੇ ਹੋਈ ਵਿਸ਼ੇਸ਼ ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਬ੍ਰੀਫਿੰਗ ਵਿੱਚ ਇਸ ਸਬੰਧ ਵਿੱਚ ਐਲਾਨ ਕੀਤਾ। ਮੁੱਖ ਮੰਤਰੀ ਸਿੱਧਰਮਈਆ ਨੇ ਐਲਾਨ ਕੀਤਾ ਕਿ ਬੰਗਲੁਰੂ ਸਿਟੀ ਯੂਨੀਵਰਸਿਟੀ ਦਾ ਨਾਮ ਬਦਲ ਕੇ “ਡਾ. ਮਨਮੋਹਨ ਸਿੰਘ ਬੰਗਲੁਰੂ ਸਿਟੀ ਯੂਨੀਵਰਸਿਟੀ” ਰੱਖਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
#saddatvusa#DrManmohanSingh#exprimeminister#OfIndia#bengalurucityuniversity#CMBengaluru#SiddaramaiahCM